ਡਿਬਰੂਗੜ੍ਹ (ਅਸਾਮ), 20 ਮਾਰਚ (ਪੰਜਾਬ ਮੇਲ)- ਭਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਉਨ੍ਹਾਂ ਦੇ ਐੱਨ.ਐੱਸ.ਏ. ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ ਪਰ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਦੁਬਾਰਾ ਗ੍ਰਿਫ਼ਤਾਰ ਕਰ ਲਿਆ। ਭਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਪੰਜਾਬ ਲਿਆਉਣ ਲਈ ਪੰਜਾਬ ਪੁਲਿਸ ਦੀ ਇਕ 25 ਮੈਂਬਰੀ ਟੀਮ ਪਿਛਲੇ ਕਈ ਦਿਨਾਂ ਤੋਂ ਅਸਾਮ ਦੇ ਡਿਬਰੂਗੜ੍ਹ ‘ਚ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰੀ ਸੁਰੱਖਿਆ ਐਕਟ (ਐੱਨ.ਐੱਸ.ਏ.) ‘ਚ ਨਜ਼ਰਬੰਦੀ ਦੀ ਮਿਆਦ ਖ਼ਤਮ ਹੋਣ ਮਗਰੋਂ ਬੁੱਧਵਾਰ ਕੁਲਵੰਤ ਸਿੰਘ, ਹਰਜੀਤ ਸਿੰਘ ਅਤੇ ਗੁਰਿੰਦਰ ਪਾਲ ਸਿੰਘ ਨੂੰ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਦੀ ਰਿਹਾਈ ਤੋਂ ਬਾਅਦ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਦੁਬਾਰਾ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਨੂੰ ਡਿਬਰੂਗੜ੍ਹ ਦੀ ਇਕ ਅਦਾਲਤ ‘ਚ ਪੇਸ਼ ਕੀਤਾ ਤੇ ਟਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ ਗਈ।
ਜ਼ਿਕਰਯੋਗ ਹੈ ਕਿ ਪਿਛਲੇ 2 ਦਿਨਾਂ ‘ਚ 4 ਹੋਰਾਂ (ਗੁਰਮੀਤ ਸਿੰਘ, ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਦਲਜੀਤ ਸਿੰਘ ਕਲਸੀ ਤੇ ਬਸੰਤ ਸਿੰਘ) ਨੂੰ ਵੀ ਡਿਬਰੂਗੜ੍ਹ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ ਅਤੇ ਉਸੇ ਮਾਮਲੇ ‘ਚ ਦੁਬਾਰਾ ਗ੍ਰਿਫ਼ਤਾਰ ਕੀਤਾ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਸਾਰਿਆਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਤੇ ਉਨ੍ਹਾਂ ਨੂੰ ਪੰਜਾਬ ਟਰਾਂਜ਼ਿਟ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਡਿਬਰੂਗੜ੍ਹ ਜੇਲ੍ਹ ‘ਚੋਂ ਰਿਹਾਈ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ
