ਗੁਰਦਾਸਪੁਰ ਪਹੁੰਚੇ ਰਾਹੁਲ ਗਾਂਧੀ, ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਗੁਰਦਾਸਪੁਰ, 15 ਸਤੰਬਰ : ਕਾਂਗਰਸੀ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਹਨ। ਅੰਮ੍ਰਿਤਸਰ ਤੋਂ ਬਾਅਦ ਹੁਣ ਉਹ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਗੁਰੂਚੱਕ ਪਹੁੰਚੇ। ਇੱਥੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਸਮੇਤ ਹੋਰ ਕਾਂਗਰਸੀ ਆਗੂ ਵੀ ਮੌਜੂਦ ਰਹੇ। ਰਾਹੁਲ ਗਾਂਧੀ ਨੇ ਟਰੈਕਟਰ ‘ਤੇ ਚੜ੍ਹ ਕੇ ਦੌਰਾ ਕੀਤਾ।

ਟਰੈਕਟਰ ਰਾਜਾ ਵੜਿੰਗ ਵੱਲੋਂ ਚਲਾਇਆ ਗਿਆ

ਇਸ ਦੌਰਾਨ ਟਰੈਕਟਰ ਰਾਜਾ ਵੜਿੰਗ ਵੱਲੋਂ ਚਲਾਇਆ ਗਿਆ, ਜਦਕਿ ਉਨ੍ਹਾਂ ਦੇ ਨਾਲ ਰਾਹੁਲ ਗਾਂਧੀ ਅਤੇ ਸੁਖਜਿੰਦਰ ਰੰਧਾਵਾ ਮੌਜੂਦ ਸਨ। ਹਾਲਾਂਕਿ ਖਸਤਾਹਾਲ ਸੜਕਾਂ ਕਾਰਨ ਟਰੈਕਟਰ ਵੀ ਢੰਗ ਨਾਲ ਨਾ ਚੱਲ ਸਕਿਆ, ਜਿਸ ਕਾਰਨ ਰਾਹੁਲ ਗਾਂਧੀ ਨੇ ਪੈਦਲ ਹੀ ਪਿੰਡਾਂ ‘ਚ ਜਾ ਕੇ ਹਾਲਾਤਾਂ ਦਾ ਜਾਇਜ਼ਾ ਲਿਆ। 

ਦੌਰੇ ਦੌਰਾਨ ਰਾਹੁਲ ਗਾਂਧੀ ਨੇ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਜ਼ਿਕਰਯੋਗ ਹੈ ਕਿ ਕਈ ਥਾਵਾਂ ‘ਤੇ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ, ਪਰ ਵੱਡੇ ਪੱਧਰ ‘ਤੇ ਲੋਕਾਂ ਦਾ ਨੁਕਸਾਨ ਸਾਫ਼ ਦਿਖਾਈ ਦੇ ਰਿਹਾ ਹੈ। ਜਿੱਥੇ ਖੇਤਾਂ ਵਿੱਚ ਖੜ੍ਹੀਆਂ ਫਸਲਾਂ ਤਬਾਹ ਹੋ ਚੁੱਕੀਆਂ ਹਨ, ਉੱਥੇ ਕਈ ਲੋਕਾਂ ਦੇ ਘਰ ਵੀ ਢਹਿ ਚੁੱਕੇ ਹਨ।

By admin

Select Language